ਦਰਬਾਰ ਸਾਹਿਬ ਦੀ ਦਰਸ਼ਨੀ ਡਿਓੜੀ ਦੇ ਅੱਜ ਨਵੇਂ ਦਰਵਾਜ਼ੇ ਲਗਾਏ ਗਏ। ਇਹਨਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਅਰਦਾਸ ਕੀਤੀ ਗਈ ਅਤੇ ਬਾਅਦ ‘ਚ ਨਵੇਂ ਦਰਵਾਜ਼ੇ ਲਗਾਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਹੈ ਕਿ ਬੀਤੇ ਸਮੇਂ ਦੌਰਾਨ ਮੁਰੰਮਤ ਦੀ ਸੇਵਾ ਲਈ ਉਤਾਰੇ ਗਏ ਸਨ, ਜਿਨ੍ਹਾਂ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਪਾਸੋਂ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਦਰਵਾਜ਼ਿਆਂ ਦੀ ਮੁੜ ਸਥਾਪਨਾ ਸਮੇਂ ਸਿੰਘ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸੇ ਦੌਰਾਨ ਬੇਦੀ ਨੇ ਦੱਸਿਆ ਕਿ ਦਰਸ਼ਨੀ ਡਿਉਢੀ ਦੇ ਪੁਰਾਣੇ ਦਰਵਾਜ਼ਿਆਂ ਦੀ ਹਾਲਤ ਖ਼ਸਤਾ ਹੋ ਚੁੱਕੀ ਸੀ।