ਦਿੱਲੀ ਦੇ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਹਿਮਾਚਲ ਵਿਚ ਵਧਦੀ ਪ੍ਰਸਿੱਧੀ ਨੂੰ ਲੈ ਕੇ ਭਾਜਪਾ ਬੌਖਲਾਈ ਹੋਈ ਹੈ। ਇਸ ਦਾ ਅੰਦਾਜ਼ਾ ਇਥੋਂ ਲਾਇਆ ਜਾ ਸਕਦਾ ਹੈ ਕਿ ਭਾਜਪਾ ਉਨ੍ਹਾਂ ਆਗੂਆਂ ਨੂੰ ਵੀ ਪਾਰਟੀ 'ਚ ਸ਼ਾਮਲ ਕਰ ਰਹੀ ਹੈ ਜਿਨ੍ਹਾਂ ਨੂੰ ਆਪ ਬਾਹਰ ਕੱਢਣਾ ਚਾਹੁੰਦੀ ਸੀ। ਉਨ੍ਹਾਂ ਕਿਹਾ ਕਿ ਭਾਜਪਾ ਦੇ 30 ਸਾਲ ਪੁਰਾਣੇ ਆਗੂ ਵੀ ਹੁਣ ਆਮ ਆਦਮੀ ਦਾ ਪੱਲਾ ਫੜ ਰਹੇ ਹਨ। ਹਿਮਾਚਲ ਦੇ ਲੋਕ ਵੀ ਪੰਜਾਬ ਦੀ ਤਰ੍ਹਾਂ ਹੁਣ ਬਦਲਾਅ ਚਾਹੁੰਦੇ ਹਨ।