9ਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਮੁੱਚੇ ਪੰਜਾਬ ਨੂੰ ਮੁਬਾਰਕਾਂ ਦਿੱਤੀਆਂ ਗਈਆਂ। ਮਾਨ ਨੇ ਸੰਬੋਧਨ ਕਰਦਿਆਂ ਇਸ ਮੌਕੇ ਕਿਹਾ ਕਿ ਸਮੁੱਚੇ ਵਿਸ਼ਵ ਨੂੰ ਗੁਰੂ ਸਾਹਿਬ ਦੀਆਂ ਦਿੱਤੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ ਹੈ। ਨਾਲ ਹੀ ਮਾਨ ਨੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਵੀ ਯਾਦ ਕੀਤਾ।