ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅੱਜ ਕਾਂਗਰਸ ਦੇ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਹੁੰ ਚੁੱਕੀ ਹੈ। ਉਨ੍ਹਾਂ ਦੇ ਇਸ ਸਹੁੰ ਚੁੱਕ ਸਮਾਗਮ ਵਿਚ ਕਈ ਕਾਂਗਰਸੀ ਆਗੂ ਸ਼ਰੀਕ ਹੋਏ ਪਰ ਕਾਂਗਰਸ ਦੇ ਸਾਬਕਾ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮਾਗਮ ਵਿਚ ਤਾਂ ਆਏ ਪਰ ਰਾਜਾ ਵੜਿੰਗ ਦੀ ਸਟੇਜ ਕੋਲ ਜਾਣਾ ਮੁਨਾਸਿਬ ਨਹੀਂ ਸਮਝਿਆ। ਇਸ 'ਤੇ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਅਸੀਂ ਸਾਰੇ ਇਕਜੁੱਟ ਹੋਵਾਂਗੇ। ਅਜਿਹਾ ਨਹੀਂ ਹੈ ਕਿ ਕਿਸੇ ਨਾਲ ਵੀ ਨਰਾਜ਼ਗੀ ਹੈ ਪਰ ਆਉਣ ਵਾਲੇ ਸਮੇਂ ਵਿਚ ਸਾਡੀ ਪਾਰਟੀ ਤਰੱਕੀ ਵੱਲ ਜਾਵੇਗੀ।