ਪੰਜਾਬ ਵਿਚ ਦਿੱਲੀ ਦਾ ਸਿੱਖਿਆ ਤੇ ਸਿਹਤ ਮਾਡਲ ਲਾਗੂ ਹੋਵੇਗਾ ਕਿਉਂਕਿ ਦਿੱਲੀ ਤੇ ਪੰਜਾਬ ਵਿਚਕਾਰ ਗਿਆਨ ਸਾਂਝਾ ਕਰਨ ਸਬੰਧੀ ਸਮਝੌਤੇ 'ਤੇ ਸਾਈਨ ਕੀਤੇ ਗਏ ਹਨ। ਦੂਜੇ ਪਾਸੇ ਪੰਜਾਬ ਦੀ ਸਿਆਸਤ ਭਖ ਗਈ ਹੈ ਤੇ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਸਰਕਾਰ ਨੂੰ ਸਵਾਲ ਪੁੱਛੇ ਜਾ ਰਹੇ ਹਨ ਤੇ ਦੋਸ਼ ਲਾਏ ਜਾ ਰਹੇ ਹਨ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦਿੱਲੀ ਹਵਾਲੇ ਕਰ ਦਿੱਤਾ ਗਿਆ ਹੈ।