ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਦੁੱਖ ਦਾ ਪ੍ਰਗਟਾਵਾ ਕਰਨ ਲਈ ਅੱਜ ਪੰਜਾਬ ਦੇ ਸੀਐੱਮ ਭਗਵੰਤ ਮਾਨ ਪਿੰਡ ਮੂਸਾ ਪਹੁੰਚਣਾ ਸੀ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ ਜਾਣੀ ਸੀ ਪਰ ਇਸ ਤੋਂ ਪਹਿਲਾਂ ਹੀ ਪਿੰਡ ਮੂਸਾ ਦੇ ਲੋਕਾਂ ਵੱਲੋਂ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ। ਪਿੰਡ ਦੇ ਲੋਕਾਂ ਵੱਲੋਂ ਸੀਐੱਮ ਖਿਲਾਫ ਗੁੱਸਾ ਜ਼ਾਹਰ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ । ਲੋਕਾਂ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਕਿਸੇ ਵੀ ਰਾਜਨੀਤਿਕ ਆਗੂ ਨੂੰ ਪਿੰਡ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।