ਵੱਡੀ ਖ਼ਬਰ: ਲਾਰੈਂਸ ਬਿਸ਼ਨੋਈ ਦਾ ਹੁਣ ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਟ੍ਰਾਂਜ਼ਿਟ ਰਿਮਾਂਡ

ABP Sanjha 2022-07-11

Views 7

ਅੰਮ੍ਰਿਤਸਰ: ਲਾਰੈਂਸ ਬਿਸ਼ਨੋਈ ਦਾ ਹੁਣ ਹੁਸ਼ਿਆਰਪੁਰ ਪੁਲਿਸ ਨੂੰ ਟਰਾਂਜ਼ਿਟ ਰਿਮਾਂਡ ਮਿਲਿਆ ਹੈ।ਪੰਜਾਬ ਪੁਲਿਸ ਦੀ ਹਿਰਾਸਤ 'ਚ ਲਾਰੇਂਸ ਬਿਸ਼ਨੋਈ ਨੂੰ ਅੱਜ ਮੁਹਾਲੀ ਤੋਂ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਉਸ ਨੂੰ ਸਖ਼ਤ ਸੁਰੱਖਿਆ ਹੇਠ ਪੁਲਿਸ ਅੰਮ੍ਰਿਤਸਰ ਲੈ ਕੇ ਪਹੁੰਚੀ। ਮੈਡੀਕਲ ਕਰਵਾ ਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਰਾਣਾ ਕੰਦੋਵਾਲੀਆ ਦੇ ਕਤਲ ਕੇਸ ਵਿੱਚ ਬਿਸ਼ਨੋਈ ਨੂੰ ਪੁਲੀਸ ਨੇ ਦੋ ਵਾਰ ਰਿਮਾਂਡ ’ਤੇ ਲਿਆ ਸੀ।ਅੱਜ ਇਕ ਵਾਰ ਫੇਰ ਉਸਨੂੰ ਅਦਾਲਤ 'ਚ ਪੇਸ਼ ਕਰਕੇ ਅੰਮ੍ਰਿਤਸਰ ਪੁਲਿਸ ਨੇ ਰਿਮਾਂਡ ਦੀ ਮੰਗ ਕੀਤੀ ਸੀ।ਇਰਾਦਾ ਕਤਲ (307) ਤੇ ਫਿਰੌਤੀ ਬਾਬਤ (386) ਹੁਸ਼ਿਆਰਪੁਰ 'ਚ ਦਰਜ ਮਾਮਲੇ 'ਚ ਹੁਸ਼ਿਆਰਪੁਰ ਪੁਲਿਸ ਨੇ ਉਸਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਅਤੇ ਹੁਣ ਉਸਨੂੰ 24 ਘੰਟੇ ਅੰਦਰ ਅਦਾਲਤ 'ਚ ਪੇਸ਼ ਕੀਤਾ ਜਾਏਗਾ।

Share This Video


Download

  
Report form
RELATED VIDEOS