GST ਦੇ ਮੁੱਦੇ 'ਤੇ ਰੋਸ ਪ੍ਰਦਰਸ਼ਨ ਕਰਦੇ ਗਾਂਧੀ ਭੈਣ-ਭਰਾ ਸਮੇਤ ਕਈ ਦਿਗੱਜ ਕਾਂਗਰਸੀ ਦਿੱਲੀ ਪੁਲਿਸ ਨੇ ਕੀਤੇ ਗ੍ਰਿਫਤਾਰ

Oneindia Punjabi 2022-08-05

Views 0

ਦੇਸ਼ ਵਿੱਚ ਲਗਾਤਾਰ ਵੱਧ ਰਹੀ ਮਹਿੰਗਾਈ ਅਤੇ ਕੇਂਦਰ ਵੱਲੋਂ ਸਰਾਵਾਂ 'ਤੇ ਲਗਾਏ ਗਏ GST ਨੂੰ ਲੈ ਕੇ ਕਾਂਗਰਸ ਵੱਲੋਂ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ I ਇਸ ਪ੍ਰਦਰਸ਼ਨ ਵਿੱਚ ਕਾਂਗਰਸੀ ਰਾਜ ਸਭਾ ਮੈਂਬਰਾਂ ਤੋਂ ਇਲਾਵਾ ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਵੀ ਸ਼ਾਮਿਲ ਸਨ I ਦਿੱਲੀ ਪੁਲਿਸ ਵੱਲੋਂ ਉਸ ਵੇਲੇ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਜਦੋਂ ਉਹ ਇਹਨਾਂ ਸਮੱਸਿਆਵਾਂ ਸਬੰਧੀ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਣ ਲਈ ਰਾਸ਼ਟਰਭਵਨ ਜਾ ਰਹੇ ਸਨ I ਗ੍ਰਿਫਤਾਰੀ ਦੌਰਾਨ ਕਾਂਗਰਸ ਪਾਰਟੀ ਦੇ ਰਾਜਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋਕੇ ਇਸ ਸਬੰਧੀ ਜਾਣਕਾਰੀ ਦਿੱਤੀ I

Share This Video


Download

  
Report form
RELATED VIDEOS