ਨਾਜਾਇਜ਼ ਮਾਈਨਿੰਗ ਮਾਮਲੇ ’ਚ ਖਣਨ ਮੰਤਰੀ ਹਰਜੋਤ ਬੈਂਸ ਨੇ ਰੂਪਨਗਰ ਦਾ ਐਕਸੀਅਨ ਮੁਅੱਤਲ ਕੀਤਾ | OneIndia Punjabi

Oneindia Punjabi 2022-08-09

Views 0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗ਼ੈਰ ਕਾਨੂੰਨੀ ਮਾਈਨਿੰਗ ਸਬੰਧੀ ਅਖਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ ਕਰਨ ਦੇ ਦੋਸ਼ਾਂ ਅਧੀਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖਣਨ ਤੇ ਭੂ ਵਿਗਿਆਨ ਅਤੇ ਜਲ ਸਰੋਤ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੁਨੀਤ ਸ਼ਰਮਾ ਖਿਲਾਫ਼ ਉਸ ਦੇ ਅਧੀਨ ਆਉਂਦੇ ਖੇਤਰ ਵਿਚ ਲਗਾਤਾਰ ਗ਼ੈਰ ਕਾਨੂੰਨੀ ਮਾਈਨਿੰਗ ਦੀਆਂ ਸ਼ਿਕਾਇਤਾਂ ਅਤੇ ਰਿਪੋਰਟਾਂ ਮਿਲ ਰਹੀਆਂ ਸਨ ਕਿ ਨੂੰ ਦੇਖਦੇ ਹੋਏ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਬਰਸਾਤੀ ਮੌਸਮ ਵਿਚ ਮਾਈਨਿੰਗ ਕਰਨ ਦੀ ਮਨਾਹੀ ਦੇ ਬਾਵਜੂਦ ਰੂਪਨਗਰ ਜ਼ਿਲ੍ਹੇ ਦੇ ਖੇੜਾ ਕਲਮੋਟ ਅਤੇ ਹੋਰ ਖੇਤਰਾਂ ਵਿਚ ਰਾਤ ਦੇ ਸਮੇਂ ਮਾਈਨਿੰਗ ਦੀਆਂ ਸ਼ਿਕਾਇਤਾਂ ਮਿਲੀਆਂ ਸਨ।ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਕਿਸੇ ਨੂੰ ਵੀ ਗ਼ੈਰ ਕਾਨੂੰਨੀ ਮਾਈਨਿੰਗ ਨਹੀਂ ਕਰਨ ਦੇਵੇਗੀ ਅਤੇ ਜਿਹੜਾ ਵੀ ਅਧਿਕਾਰੀ ਮਾਈਨਿੰਗ ਨਾਲ ਸਬੰਧਤ ਗ਼ਲਤ ਕਾਰਵਾਈ ਕਰੇਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।ਉਨ੍ਹਾਂ ਖਣਨ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਤਾੜਨਾ ਕਰਦਿਆਂ ਕਿਹਾ ਕਿਸੇ ਵੀ ਕਿਸਮ ਦੀ ਅਣਗਹਿਲੀ ਕਰਨ ਵਾਲੇ ਅਧਿਕਾਰੀ ਖਿਲਾਫ਼ ਤੁਰੰਤ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Share This Video


Download

  
Report form
RELATED VIDEOS