ਪੰਜਾਬ ਦੀ ਮਸ਼ਹੂਰ ਸੂਫ਼ੀਗਾਇਕਾ ਜੋਤੀ ਨੂਰਾਂ ਤੇ ਉਸ ਦੇ ਪਤੀ ਕੁਨਾਲ ਪਾਸੀ ਵਿਚਕਾਰ ਚੱਲ ਰਿਹਾ ਵਿਵਾਦ ਸੁਲਝ ਗਿਆ ਹੈ। ਦੋਵਾਂ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਉਨ੍ਹਾਂ ਦਾ ਆਪਸ 'ਚ ਕੋਈ ਵਿਵਾਦ ਨਹੀਂ ਰਿਹਾ, ਦੋਵੇਂ ਹੁਣ ਇਕ ਹਨ। ਜੋਤੀ ਨੂਰਾਂ ਨੇ ਦੱਸਿਆ ਕਿ ਲੋਕਾਂ ਦੀਆਂ ਦੁਆਵਾਂ ਸਦਕਾ ਉਸ ਦੇ ਤੇ ਉਸ ਦੇ ਪਤੀ ਵਿਚਕਾਰ ਚੱਲ ਰਿਹਾ ਵਿਵਾਦ ਸੁਲਝਾ ਲਿਆ ਗਿਆ ਹੈ। ਉਸ ਦੇ ਪਤੀ ਨੇ ਉਸ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।