ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਗੁਰਪ੍ਰੀਤ ਕੌਰ ਨਾਮ ਦੀ ਮਹਿਲਾ ਵਲੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਗੁਰਪ੍ਰੀਤ ਕੌਰ ਨੇ ਦੋਸ਼ ਲਾਇਆ ਕਿ ਹਰਮੀਤ ਸਿੰਘ ਨੇ ਆਪਣੀ ਪਹਿਲੀ ਪਤਨੀ ਨੂੰ ਬਿੰਨਾਂ ਤਲਾਕ ਦਿੱਤੇ ਉਸ ਨਾਲ ਵਿਆਹ ਕਰਵਾ ਕੇ, ਉਸ ਨਾਲ ਧੋਖਾ ਕੀਤਾ ਹੈ, ਗੁਰਪ੍ਰੀਤ ਕੌਰ ਨੇ ਵਿਧਾਇਕ ਹਰਮੀਤ ਸਿੰਘ ਦੇ ਖਿਲਾਫ ਜ਼ੀਰਕਪੁਰ ਥਾਣੇ ਵਿੱਚ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਸ਼ਿਕਾਇਤ ਦਰਜ ਕਰਵਾਈ ਹੈ.