ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਪਾਸਟਰ-ਨਿਹੰਗ ਮਸਲੇ 'ਤੇ ਬਿਆਨ ਆਇਆ ਹੈ। ਉਹਨਾਂ ਕਿਹਾ ਹੈ ਕਿ ਸਿੱਖ ਕਿਸੇ ਧਰਮ ਦੇ ਵਿਰੋਧੀ ਨਹੀਂ ਹਨ ਬਲਕਿ ਅੰਧਵਿਸ਼ਵਾਸ਼ ਦਾ ਵਿਰੋਧ ਕਰਦੇ ਹਨ ਅਤੇ ਕਰਦੇ ਰਹਿਣਗੇ। ਜਿਕਰਯੋਗ ਹੈ ਕਿ ਬੀਤੇ ਦਿੰਨੀ ਅੰਮ੍ਰਿਤਸਰ ਵਿਖੇ ਈਸਾਈ ਪਸਟਰਾਂ ਦੁਆਰਾ ਸਮਾਗਮ ਕੀਤਾ ਜਾ ਰਿਹਾ ਸੀ, ਜਿਸ ਨੂੰ ਕੁਝ ਨਿਹੰਗ ਸਿੰਘਾਂ ਵੱਲੋਂ ਰੋਕਿਆ ਗਿਆ ਅਤੇ ਇਸ ਦੌਰਾਨ ਦੋਵੇਂ ਧਿਰਾਂ 'ਚ ਲੜਾਈ ਹੋ ਗਈ ਸੀ। ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਨਿਹੰਗ ਸਿੰਘਾਂ 'ਤੇ ਪਰਚਾ ਦਰਜ ਕਰ ਦਿੱਤਾ ਗਿਆ ਸੀ। #HarpreetSingh #Amritsar # AkalTakhtSahib