ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਟਵਿੱਟਰ 'ਤੇ ਇਕ ਤਸਵੀਰ ਸਾਂਝੀ ਕਰਦਿਆਂ , ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵੀਟ 'ਚ ਲਿਖਿਆ, “ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ @narendramodi ਜੀ ਨਾਲ ਨਿੱਘੀ ਮੁਲਾਕਾਤ ਹੋਈ। ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਰਾਜ ਅਤੇ ਦੇਸ਼ ਦੀ ਸੁਰੱਖਿਆ ਅਤੇ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ, ਜੋ ਕਿ ਸਾਡੇ ਦੋਵਾਂ ਲਈ ਹਮੇਸ਼ਾ ਪ੍ਰਮੁੱਖ ਚਿੰਤਾ ਦਾ ਵਿਸ਼ਾ ਰਿਹਾ ਹੈ ਅਤੇ ਰਹੇਗਾ। ਦਸਦੇਈਏ ਕਿ ਕਾਂਗਰਸ ਹਾਈ ਕਮਾਨ ਨੇ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਪਦ ਤੋਂ ਲਾਹ ਦਿੱਤਾ ਸੀ, ਜਿਸ ਤੋਂ ਨਾਰਾਜ਼ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਦੇ ਨਾਮ ਹੇਠ ਇੱਕ ਨਵੀਂ ਪਾਰਟੀ ਬਣਾ ਲਈ ਸੀ, ਹੁਣ ਕੈਪਟਨ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੇ ਜਾਨ 'ਤੇ ਸਿਆਸੀ ਹਲਕਿਆਂ 'ਚ ਇਹ ਚਰਚਾਵਾਂ ਤੇਜ ਹੋ ਗਈਆਂ ਨੇ, ਕਿ ਕੈਪਟਨ ਜਲਦ ਹੀ ਆਪਣੀ ਪਾਰਟੀ ਭੰਗ ਕਰਕੇ ਭਾਜਪਾ 'ਚ ਰਲੇਵਾਂ ਕਰ ਸਕਦੇ ਨੇ I # CaptainAmarinderSingh # PrimeMinisterNarendraModi #PunjabCongress