ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਖਿਲਾਫ ਵਿਜੀਲੈਂਸ ਦੀ ਜਾਂਚ ਦੇ ਆਦੇਸ਼ ਦੇਣ ਦੀ ਬਜਾਏ ਅਸਲ ਮਾਫੀਆ ਨੂੰ ਬੇਨਕਾਬ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਕਾਂਗਰਸ ਦੇ ਪਿਛਲੇ 5 ਸਾਲ ਅਤੇ 'ਆਪ' ਸਰਕਾਰ ਦੇ 6 ਮਹੀਨਿਆਂ ਦੌਰਾਨ ਹੋਈ ਗੈਰ-ਕਾਨੂੰਨੀ ਮਾਈਨਿੰਗ ਦੀ CBI ਜਾਂਚ ਕਰਵਾਉਣ।ਗੈਰ-ਕਾਨੂੰਨੀ ਮਾਈਨਿੰਗ 'ਤੇ ਫੌਜ,ਬੀਐੱਸਐੱਫ ਨੇ ਹਾਈਕੋਰਟ'ਚ ਹਲਫ਼ਨਾਮਾ ਦਾਇਰ ਕੀਤਾ ਹੋਇਆ ਹੈ।