ਇਕ ਪੁਲਿਸ ਮੁਲਾਜ਼ਮ ਵਲੋਂ ਕੁੱਟਮਾਰ ਕਰਨ ਦੀ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਦਰਅਸਲ ਇਕ ਬਸ 'ਚ ਟਿਕਟ ਦਾ ਵਾਊਚਰ ਮੰਗਣ 'ਤੇ ਪੁਲਿਸ ਮੁਲਾਜ਼ਮ ਨੇ ਪੀਆਰਟੀਸੀ ਦੇ ਕੰਡਕਟਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਬੱਸ 'ਚ ਬੈਠੀਆਂ ਸਵਾਰੀਆਂ ਨੇ ਕੰਡਕਟਰ ਨੂੰ ਉਕਤ ਪੁਲਿਸ ਮੁਲਾਜ਼ਮ ਤੋਂ ਛੁਡਵਾਇਆ। ਪੁਲਿਸ ਮੁਲਾਜ਼ਮ ਨੌਸ਼ਹਿਰਾ ਪਨੂੰਆਂ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।