ਪਿਛਲੇ ਤਿੰਨ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਰਸਾਤ ਨੇ ਸੂਬੇ ਦੇ ਕਿਸਾਨਾਂ ਨੂੰ ਚਿੰਤਾ 'ਚ ਪਾ ਦਿੱਤਾ ਹੈ। ਲਗਾਤਾਰ ਪੈ ਰਹੇ ਮੀਂਹ ਕਾਰਨ ਪੱਕ ਚੁੱਕੀ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ ਤੇ ਝੋਨੇ ਦੀ ਸ਼ੁਰੂ ਹੋਈ ਵਾਢੀ ਵੀ ਰੁਕ ਗਈ ਹੈ। ਇਸ ਦੇ ਨਾਲ ਹੀ ਆਲੂ ਤੇ ਸਰਦ ਰੁੱਤ ਦੀਆਂ ਸਬਜ਼ੀਆਂ ਦੀ ਬਿਜਾਈ ਵੀ ਪੱਛੜ ਸਕਦੀ ਹੈ।