ਅੱਜ ਸ਼ਹੀਦ ਸਰਦਾਰ ਭਗਤ ਸਿੰਘ ਦਾ 115ਵੇਂ ਜਨਮ ਦਿਨ ਮਨਾਇਆ ਜਾ ਤਰ੍ਹਾਂ ਹੈ | ਇਸ ਮੌਕੇ ਤੇ ਅੱਜ ਅੰਮ੍ਰਿਤਸਰ ਵਿਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਤੇ ਮੱਥਾ ਟੇਕ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਅੱਜ ਸਾਡਾ ਮੁੱਢਲਾ ਫਰਜ਼ ਬਣਦਾ ਹੈ ਕਿ ਸਰਦਾਰ ਭਗਤ ਸਿੰਘ ਹੁਰਾਂ ਦੀ ਸੋਚ ਵਰਗਾ ਭਾਰਤ ਅਤੇ ਪੰਜਾਬ ਬਣਾਈਏ |