Raja Warring ਨੇ AmritPal Singh ਖ਼ਿਲਾਫ਼ DGP Gaurav Yadav ਨੂੰ ਕੀਤੀ ਸ਼ਿਕਾਇਤ, ਗਤੀਵਿਧੀਆਂ ਦੀ ਹੋਵੇ ਜਾਂਚ |

Oneindia Punjabi 2022-10-07

Views 10

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨੌਜਵਾਨ ਆਗੂ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਕਿਹਾ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਅੱਤਵਾਦ ਵੱਲ ਧੱਕ ਰਿਹਾ ਹੈ। ਰਾਜਾ ਵੜਿੰਗ ਨੇ ਕਿਹਾ ਹੈ ਕਿ ਉਹ ਨੌਜਵਾਨਾਂ ਨੂੰ ਇਸ ਪਾਸੇ ਨਹੀਂ ਜਾਣ ਦੇਣਗੇ ।ਰਾਜਾ ਵੜਿੰਗ ਨੇ ਆਪਣੇ ਪੱਤਰ 'ਚ ਕਿਹਾ ਕਿ ਅੰਮ੍ਰਿਤਪਾਲ ਸਿੰਘ ਲਈ 29 ਸਤੰਬਰ ਨੂੰ ਮੋਗਾ ਦੇ ਪਿੰਡ ਰੋਡੇ 'ਚ ਹੋਏ ਸਮਾਗਮ ਤੋਂ ਲੋਕਾਂ 'ਚ ਕਈ ਖਦਸ਼ੇ ਪੈਦਾ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਧਾਰਮਿਕ ਸਮਾਗਮ 'ਚ ਜਿਸ ਤਰ੍ਹਾਂ ਦੇ ਭਾਸ਼ਣ ਦਿੱਤੇ ਗਏ ਹਨ, ਉਸ ਕਾਰਨ ਲੋਕਾਂ 'ਚ ਡਰ ਦਾ ਮਾਹੌਲ ਹੈ। ਉਨ੍ਹਾਂ ਲਿਖਿਆ ਕਿ ਇਸ ਸਮਾਗਮ 'ਚ ਅੰਮ੍ਰਿਤ ਪਾਲ ਨੇ ਬਹੁਤ ਹੀ ਭੜਕਾਊ ਦਲੀਲਾਂ ਦਿੱਤੀਆਂ ਹਨ। ਇਹ ਮਾਹੌਲ ਖਰਾਬ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਅੰਮ੍ਰਿਤਪਾਲ ਨੇ ਅਜਿਹਾ ਭਾਸ਼ਣ ਕਿਉਂ ਦਿੱਤਾ ਹੈ ਜੋ ਨੌਜਵਾਨਾਂ ਨੂੰ ਗੁੰਮਰਾਹ ਕਰ ਸਕਦਾ ਹੈ।

Share This Video


Download

  
Report form
RELATED VIDEOS