Sehnaz Gill ਦੇ ਪਿਤਾ ਸੰਤੋਖ ਸੁੱਖ ਨੂੰ ਮਿਲੀ ਮਾਰਨ ਦੀ ਧਮਕੀ, ਵਿਦੇਸ਼ੀ ਨੰਬਰ ਤੋਂ ਆਈ ਕਾੱਲ | OneIndia Punjabi

Oneindia Punjabi 2022-10-08

Views 0

ਬਿੱਗ ਬੌਸ 13 ਫੇਮ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੂੰ ਇਕ ਅਣਪਛਾਤੇ ਫੋਨ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼ਹਿਨਾਜ ਗਿੱਲ ਦੇ ਪਿਤਾ ਸਿਆਸੀ ਅਸਰ ਰਸੂਖ ਰੱਖਦੇ ਹਨ ਅਤੇ ਉਹ ਭਾਰਤੀ ਜਨਤਾ ਪਾਰਟੀ ਦਾ ਹਿੱਸਾ ਹਨ। ਪੰਜਾਬੀ ਅਦਾਕਾਰਾ ਅਤੇ ਮਾਡਲ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਦੇਰ ਰਾਤ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲੇ ਨੇ ਕਿਹਾ ਨੇ ਕਿਹਾ ਕਿ ਦੀਵਾਲੀ ਤੋਂ ਪਹਿਲਾਂ ਉਸਨੂੰ ਜਾਨ ਤੋਂ ਮਾਰ ਦਿੱਤਾ ਜਾਵੇਗਾ। ਇੰਨਾ ਹੀ ਨਹੀ ਧਮਕੀ ਵਿਚ ਕਿਹਾ ਗਿਆ ਹੈ ਕਿ ਉਸ ਨੂੰ ਟੁਕੜੇ-ਟੁਕੜੇ ਕਰਕੇ ਮਾਰਿਆ ਜਾਵੇਗਾ। ਇਹ ਧਮਕੀ ਸੰਤੋਖ ਸਿੰਘ ਨੂੰ ਉਹਨਾਂ ਦੇ ਮੋਬਾਈਲ ਫੋਨ 'ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਦਿੱਤੀ ਗਈ ਹੈ।ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਕੋਲ ਸੰਤੋਖ 'ਤੇ ਦੋ ਮੋਟਰਸਾਈਕਲ ਸਵਾਰਾਂ ਨੇ ਉਸ ਉੱਤੇ ਗੋਲੀਆਂ ਚਲਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਇਹ ਹਮਲਾ ਉਸ ਵੇਲੇ ਹੋਇਆ ਜਦੋਂ ਉਹ ਕਿਸੇ ਕੰਮ ਦੇ ਸਿਲਸਿਲੇ ਵਿਚ ਤਰਨਤਾਰਨ ਗਏ ਹੋਏ ਸਨ ਅਤੇ ਵਾਪਸ ਆਉਂਦਿਆਂ ਉਹਨਾਂ 'ਤੇ ਜਾਨਲੇਵਾ ਹਮਲਾ ਹੋਇਆ। ਦੋ ਬਾਈਕ ਸਵਾਰਾਂ ਨੇ ਉਹਨਾਂ 'ਤੇ ਗੋਲੀਆਂ ਚਲਾਈਆਂ। ਇਸ ਘਟਨਾ ਤੋਂ ਬਾਅਦ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਸੁਰੱਖਿਆ ਵੀ ਮੁਹੱਈਆ ਕਰਵਾਈ ਗਈ ।

Share This Video


Download

  
Report form
RELATED VIDEOS