ਸਾਧੇ ਨਿਸ਼ਾਨੇ ਪੰਜਾਬੀ ਗਾਇਕਾ ਜੈਨੀ ਜੋਹਲ ਦੇ ਗੀਤ Letter To CM ਨੂੰ ਯੂ-ਟਿਊਬ ਤੋਂ ਹੱਟਾ ਦਿੱਤਾ ਗਿਆ ਜਿਸ ਤੋਂ ਬਾਅਦ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਜਦੋਂ ਗੁਰਦਾਸਪੁਰ ਦੇ ਪਿੰਡ ਕੁੱਟਾ ਵਿੱਚ ਰਾਏ ਢਾਬੇ ਤੇ ਸਿੱਧੂ ਮੂਸੇਵਾਲੇ ਦੇ ਬੁੱਤ ਦਾ ਉਦਘਾਟਨ ਕਰਨ ਪਹੁੰਚੇ ਤਾਂ ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ਅਤੇ ਉਨ੍ਹਾਂ ਦੀਆਂ ਨੀਤੀਆਂ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ।ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇੱਕ ਪਾਸੇ ਤਾ ਭਗਵੰਤ ਮਾਨ ਸਰਕਾਰ, ਮੋਦੀ ਸਰਕਾਰ ਉੱਤੇ ਜਮਹੂਰੀਅਤ ਦਾ ਗਲਾ ਘੁੱਟਣ ਦੇ ਦੋਸ਼ ਲਾਉਂਦੀ ਹੈ ਪਰ ਦੂਸਰੇ ਪਾਸੇ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੇ ਬੁਨਿਆਦੀ ਹੱਕਾਂ ਤੋਂ ਉਨ੍ਹਾਂ ਨੂੰ ਵਾਂਝਾ ਕਰ ਰਹੀ ਹੈ। ਜਿਸ ਦੀ ਮਿਸਾਲ ਇਕ ਨੌਜਵਾਨ ਲੜਕੀ ਜੈਨੀ ਜੌਹਲ ਵੱਲੋਂ ਗਾਏ ਹੋਏ ਗੀਤ ਉੱਪਰ ਪੰਜਾਬ ਸਰਕਾਰ ਵੱਲੋਂ ਅਣਐਲਾਨੀ ਪਾਬੰਦੀ ਲਗਵਾ ਦਿੱਤੀ ਗਈ ਹੈ, ਉਨ੍ਹਾਂ ਨੇ ਕਿਹਾ ਕਿ ਮੈਂ ਭਗਵੰਤ ਮਾਨ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹਾਂ । #JennyJohal #LetterToCM #BhagwantMann