ਪੰਜਾਬ ਦੇ ਖੇਤੀਬਾੜੀ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਪਹੁੰਚੇ। ਜਿੱਥੇ ਉਹਨਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਵਾਤਾਵਰਨ ਨੂੰ ਸਹੀ ਕਰਨ ਨੂੰ ਲੈ ਕੇ ਇੱਕ ਮੰਗ ਪੱਤਰ ਦਿੱਤਾ। ਉਹਨਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਧਰਤੀ ਪਾਣੀ ਅਤੇ ਹਵਾ ਨੂੰ ਦੂਸ਼ਿਤ ਕਰਨ ਵਾਲਿਆਂ ਦੇ ਖਿਲਾਫ ਆਵਾਜ਼ ਚੁੱਕਣ ਲਈ ਵੀ ਕਿਹਾ।