ਇਤਿਹਾਸਿਕ ਕਸਬਾ ਸ੍ਰੀ ਖਡੂਰ ਸਾਹਿਬ ਵਿਖੇ ਇੱਕ 18 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਖਡੂਰ ਸਾਹਿਬ ਦੀ ਨਹਿਰ ਕੋਲ ਝਾੜੀਆਂ ਵਿਚੋਂ ਮਿਲੀ। ਉਕਤ ਨੌਜਵਾਨ ਦੇ ਪਿਤਾ ਜਸਵਿੰਦਰ ਸਿੰਘ ਗ੍ਰੰਥੀ ਭਾਵੁਕ ਹੋ ਗਏ। ਪੁੱਤ ਦੀ ਬਦਲੀ ਚਿਖਾ ਸਾਹਮਣੇ ਹੰਝੂ ਭਰੀਆਂ ਅੱਖਾਂ ਨਾਲ ਲੋਕਾਂ ਨੂੰ ਇਕਜੁੱਟ ਹੋ ਕੇ ਨਸ਼ੇ ਖਿਲਾਫ਼ ਆਵਾਜ਼ ਚੁੱਕਣ ਦੀ ਅਪੀਲ ਕੀਤੀ।