ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਿਲੌਰ ਕਸਬੇ 'ਚ ਦੇਰ ਰਾਤ ਗੈਂਗਸਟਰਾਂ ਨੇ ਇਕ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਸਮੇਂ ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਨਾਹਰ ਦੇ ਗੰਨਮੈਨ ਕਮਲ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ। ਲੁਟੇਰਿਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਕਮਲ ਬਾਜਵਾ ਦੀ ਮੌਤ ਹੋ ਗਈ।