ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਵਿਖੇ ਕੀਤਾ ਗਿਆ।ਐਮ.ਪੀ.ਚੌਧਰੀ ਦੇ ਪੁੱਤਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਉਨ੍ਹਾਂ ਨੂੰ ਅਗਨੀ ਭੇਟ ਕੀਤੀ। ਰਾਹੁਲ ਗਾਂਧੀ ਵੀ ਅੰਤਿਮ ਯਾਤਰਾ ਵਿੱਚ ਪਹੁੰਚੇ ਤੇ ਸ਼ਰਧਾਂਜਲੀ ਭੇਟ ਕੀਤੀ।ਨੈਸ਼ਨਲ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ, ਵਿਧਾਇਕ ਰਾਣਾ ਗੁਰਜੀਤ ਸਿੰਘ,ਵਿਧਾਇਕ ਪਰਗਟ ਸਿੰਘ,ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਾਜਿੰਦਰ ਬੇਰੀ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ,ਨੇ ਵੀ ਸ਼ਰਧਾਂਜਲੀ ਭੇਂਟ ਕੀਤੀ।