ਪੰਜਾਬ ਰੋਡਵੇਜ਼ ਤੇ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਵਰਕਰਜ਼ ਯੂਨੀਅਨ ਵੱਲੋਂ ਅੱਜ ਸੂਬੇ ਭਰ 'ਚ ਚੱਕਾ ਜਾਮ ਕੀਤਾ ਗਿਆ ਹੈ। ਦੱਸ ਦਈਏ ਸਰਕਾਰੀ ਬੱਸਾਂ ਦੇ ਵਰਕਰਜ਼ ਦਾ ਕਹਿਣਾ ਹੈ ਕਿ ਉਹਨਾਂ ਦੀਆਂ ਮੰਗਾਂ ਨਹੀਂ ਪੂਰੀਆਂ ਕੀਤੀਆਂ ਗਈਆਂ, ਜਿਸ ਕਾਰਨ ਉਹਨਾਂ ਵਲੋਂ ਹੁਣ 2 ਦਿਨ ਤੱਕ ਚੱਕਾ ਜਾਮ ਕੀਤਾ ਗਿਆ ਹੈ | ਸਰਕਾਰੀ ਬੱਸਾਂ ਦੇ ਨਾ ਚੱਲਣ ਨਾਲ ਹੁਣ ਸਵਾਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਰੋਡਵੇਜ਼/ਪਨਬਸ/ ਪੀਆਰਟੀਸੀ ਕੰਟਰੈਕਟਰ ਵਰਕਰਜ਼ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮਨੇਸ਼ ਨੇ ਕਿਹਾ ਕਿ ਸਰਕਾਰ ਵੱਲੋਂ ਪੀਆਰਟੀਸੀ 'ਚ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਕੱਢ ਕੇ ਵਿਭਾਗ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਿਸ ਦਾ ਜਥੇਬੰਦੀ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।
.
Buses will not run in Punjab, bus drivers have come down on the roads.
.
.
.
#PunjabRoadwaysstrikeToday #busstrike #contractworkerstrike