ਜ਼ੀਰੋ ਬਿੱਲ ਨੇ ਪੰਜਾਬੀਆਂ ਨੂੰ ਬਿਜਲੀ ਚੋਰ ਬਣਾ ਦਿੱਤਾ ਹੈ। ਦਰਅਸਲ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋ ਮਹੀਨਿਆਂ ਦੀਆਂ 600 ਯੂਨਿਟਾਂ ਤੱਕ ਬਿਜਲੀ ਬਿੱਲ ਮੁਆਫ ਕੀਤਾ ਹੋਇਆ ਹੈ। ਜੇਕਰ 600 ਤੋਂ ਇੱਕ ਵੀ ਯੂਨਿਟ ਵਧ ਜਾਂਦੀ ਹੈ ਤਾਂ ਪੂਰਾ ਬਿਜਲੀ ਬਿੱਲ ਭਰਨਾ ਪੈਂਦਾ ਹੈ। ਇਸ ਕਰਕੇ ਬਿਜਲੀ ਦਾ ਬਿੱਲ 600 ਯੂਨਿਟਾਂ ਤੱਕ ਰੱਖਣ ਲਈ ਪੰਜਾਬੀਆਂ 'ਚ ਕੁੰਢੀ ਦਾ ਰੁਝਾਨ ਵੱਧ ਗਿਆ ਹੈ। ਇਹੀ ਕਾਰਨ ਹੈ ਕਿ ਪੰਜਾਬ 'ਚ ਬਿਜਲੀ ਚੋਰੀ ਹੁਣ ਸਾਲਾਨਾ 1500 ਕਰੋੜ ਤੱਕ ਪਹੁੰਚ ਗਈ ਹੈ ਜੋ ਛੇ ਵਰ੍ਹੇ ਪਹਿਲਾਂ 1200 ਕਰੋੜ ਸਾਲਾਨਾ ਸੀ। ਦੱਸਦਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਮਗਰੋਂ ਬਿਜਲੀ ਚੋਰੀ ਖਿਲਾਫ ਖਾਸ ਮੁਹਿੰਮ ਚਲਾਈ ਗਈ ਸੀ। ਇਸ ਦੇ ਬਾਵਜੂਦ ਬਿਜਲੀ ਚੋਰੀ ਘਟਣ ਦੀ ਬਜਾਏ ਹੁਣ ਵਧੀ ਹੈ।
.
CM Mann's 600 unit free scheme made Punjabi thieves! To reduce the bill, they are doing this.
.
.
.
#cmbhagwantmann #aapgovernment #punjabnews