ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਤੇ ਹੋਰ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਤੇ ਵਕੀਲਾਂ ਨੂੰ ਮੁਲਾਕਾਤ ਦੀ ਇਜਾਜ਼ਤ ਨਾ ਦੇਣ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ ’ਚ ਕੈਦ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਤੋਂ ਰੋਕਣਾ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਮੁਲਾਕਾਤ ਲਈ ਲੋੜੀਂਦੀ ਆਗਿਆ ਨਾ ਦੇ ਕੇ ਠੀਕ ਨਹੀਂ ਕੀਤਾ ਜਾ ਰਿਹਾ। ਮਨੁੱਖੀ ਅਧਿਕਾਰਾਂ ਤਹਿਤ ਹਰ ਕੈਦੀ ਨਾਲ ਉਸ ਦੇ ਪਰਿਵਾਰਕ ਮੈਂਬਰਾਂ ਤੇ ਕੇਸ ਦੀ ਪੈਰਵਾਈ ਕਰਨ ਵਾਲੇ ਵਕੀਲਾਂ ਦੀ ਮੁਲਾਕਾਤ ਦਾ ਹੱਕ ਦਬਾਇਆ ਨਹੀਂ ਜਾ ਸਕਦਾ।
.
Dhami, angry at Amritpal not getting a family, became straight, made this big demand to the CM.
.
.
.
#amritpalsingh #harjindersinghdhami #punjabnews
~PR.182~