ਬਾਲੀਵੁੱਡ ਸਿਤਾਰਿਆਂ ਮਗਰ ਹੱਥ ਧੋ ਪੈ ਗਈ ED, ਕਪਿਲ ਸ਼ਰਮਾ, ਹੁਮਾ ਕੁਰੈਸ਼ੀ ਸ਼ਰਧਾ ਕਪੂਰ ਤੇ ਹਿਨਾ ਖ਼ਾਨ ਨੂੰ ਭੇਜੇ ਸੰਮਨ |

Oneindia Punjabi 2023-10-06

Views 1

ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਨੂੰ ਸੰਮਨ ਭੇਜ ਕੇ ਪੁੱਛਗਿੱਛ ਲਈ ਹਾਜ਼ਰ ਹੋਣ ਲਈ ਕਿਹਾ ਹੈ। ਉਨ੍ਹਾਂ ਨੂੰ 6 ਅਕਤੂਬਰ ਨੂੰ 'ਮਹਾਦੇਵ ਸੱਟੇਬਾਜ਼ੀ ਐਪ' ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਰਣਬੀਰ ਕਪੂਰ, ਕਾਮੇਡੀਅਨ ਕਪਿਲ ਸ਼ਰਮਾ, ਅਦਾਕਾਰਾ ਹੁਮਾ ਕੁਰੈਸ਼ੀ ਅਤੇ ਹਿਨਾ ਖ਼ਾਨ ਨੂੰ ਵੀ ਸੰਮਨ ਭੇਜੇ ਗਏ ਸਨ। ਏਜੰਸੀ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੇ ਤਹਿਤ ਉਨ੍ਹਾਂ ਦੇ ਬਿਆਨ ਦਰਜ ਕਰੇਗੀ ਅਤੇ ਐਪ ਦੇ ਪ੍ਰਮੋਟਰਾਂ ਦੁਆਰਾ ਕਥਿਤ ਤੌਰ 'ਤੇ ਕੀਤੇ ਗਏ ਫੰਡਾਂ ਦੇ ਭੁਗਤਾਨ ਅਤੇ ਪ੍ਰਾਪਤੀ ਦੇ ਤਰੀਕੇ ਨੂੰ ਸਮਝਣ ਦੀ ਕੋਸ਼ਿਸ਼ ਕਰੇਗੀ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਕਲਾਕਾਰਾਂ ਨੂੰ ਕੇਸ ਵਿੱਚ ਮੁਲਜ਼ਮ ਨਹੀਂ ਬਣਾਇਆ ਜਾਵੇਗਾ।
.
ED washed its hands after Bollywood stars, Kapil Sharma, Huma Qureshi sent summons to Shraddha Kapoor and Hina Khan.
.
.
.
#kapilsharma #ShraddhaKapoor #HinaKhan
~PR.182~

Share This Video


Download

  
Report form