ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ 'ਤੇ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਦੀ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਦਿੱਤੀ ਹੈ। ਮਾਤਾ ਚਰਨ ਕੌਰ ਨੇ ਨਵੇਂ ਗੀਤ ਦਾ ਪੋਸਟਰ ਆਪਣੇ ਸੋਸ਼ਲ ਮੀਡੀਆ 'ਤੇ ਅਪਲੋਡ ਕੀਤਾ ਹੈ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਦੀਵਾਲੀ ਮੌਕੇ 12 ਨਵੰਬਰ ਨੂੰ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ 'ਤੇ ਰਿਲੀਜ਼ ਕੀਤਾ ਜਾਵੇਗਾ।ਪੋਸਟਰ ਜਾਰੀ ਕਰਨ ਦੇ ਨਾਲ ਹੀ ਮਾਂ ਚਰਨ ਕੌਰ ਨੇ ਇੱਕ ਸੁਨੇਹਾ ਵੀ ਲਿਖਿਆ- “ਆ ਗਿਆ ਮੇਰਾ ਬੱਬਰ ਸ਼ੇਰ ਤੇ ਸੋਡਾ ਭਰਾ ਧੱਕ ਪਾਉਣ, ਸੌਖਾ ਨਹੀਂ ਰਾਹ ਖਾਲ੍ਹੀ ਕਰਦੇ''..ਇਸ ਦੇ ਨਾਲ ਹੀ ਸਿਢੂਈ ਮੂਸੇਵਾਲਾ ਦੀ ਟੀਮ ਨੇ ਵੀ ਪੋਸਟਰ ਸਾਂਝਾ ਕੀਤਾ।
.
Sidhu Moosewala's mother's challenge! The father also said this for November 12, listen!
.
.
.
#sidhumoosewala #charankaur #balkaursingh