ਪੁਲਿਸ ਨੇ ਭਾਈ ਲਖਬੀਰ ਸਿੰਘ ਰੋਡੇ ਦੇ ਸਾਥੀ ਭਾਈ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਕੀਤਾ ਗ੍ਰਿਫਤਾਰ
ਪੰਜਾਬ ਪੁਲਿਸ ਨੇ ਭਾਈ ਲਖਬੀਰ ਸਿੰਘ ਰੋਡੇ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਹੈ।
ਪੰਜਾਬ ਪੁਲਿਸ ਨੇ ਆਪਣੀ ਮੀਡੀਆ ਰਿਲੀਜ਼ ਚ ਲਿਖਿਆ-
SSOC ਅੰਮ੍ਰਿਤਸਰ ਵਲੋਂ ਯੂਕੇ ਅਧਾਰਤ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ।
ਗੈਰਕਾਨੂੰਨੀ ਅੱਤਵਾਦੀ ਸਮੂਹ ISYF ਦੇ ਆਗੂ ਲਖਬੀਰ ਰੋਡੇ ਦਾ ਸਾਥੀ, ਢਾਡੀ ਅੱਤਵਾਦੀ ਗਤੀਵਿਧੀਆਂ ਨੂੰ ਫੰਡ ਦੇਣ ਅਤੇ ਪੰਜਾਬ ਵਿੱਚ ਹੋਰ ਵਿਨਾਸ਼ਕਾਰੀ ਕਾਰਵਾਈਆਂ ਵਿੱਚ ਸ਼ਾਮਲ ਹੈ।
ਅੱਤਵਾਦੀ ਨੈੱਟਵਰਕ ਦੀ ਪਛਾਣ ਅਤੇ ਪਰਦਾਫਾਸ਼ ਕਰਨ ਲਈ ਅੱਗੇ ਜਾਂਚ ਕੀਤੀ ਜਾ ਰਹੀ ਹੈ।
ਭਾਰਤੀ ਮੀਡੀਏ ਦੇ ਅਨੁਸਾਰ ਭਾਈ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ ‘ਚ ਦਿਲ ਦੇ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ
ਹੁਣ ਜਾਣਕਾਰੀ ਆਈ ਹੈ ਕਿ ਭਾਈ ਲਖਬੀਰ ਸਿੰਘ ਰੋਡੇ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਢਾਡੀ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਫਲਾਈਟ ਲੈ ਕੇ ਇੰਗਲੈਂਡ ਜਾਣ ਦੀ ਯੋਜਨਾ ਬਣਾ ਰਿਹਾ ਸੀ।
Punjab Police Press Release - In a major breakthrough, SSOC Amritsar has arrested #UK based, Paramjit Singh @ Punjab Singh @ Dhadi from #Amritsar airport
An associate of Lakhbir Rode, Chief of banned terrorist outfit #ISYF,Dhadi has been involved in terror funding & other subversive activities in #Punjab
Investigation is on to unearth and expose the terrorist network
Major blow to terror module attempting to disturb peace in the region