Bikram Singh Majithia ਨੂੰ ਮੁੜ ਜਾਰੀ ਹੋਏ ਸੰਮਨ, ਹੁਣ ਫਿਰ SIT ਅੱਗੇ ਹੋਣਗੇ ਪੇਸ਼! |OneIndia Punjabi

Oneindia Punjabi 2023-12-19

Views 2

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਹੁਣ ਡਰੱਗਜ਼ ਮਾਮਲੇ 'ਚ 27 ਦਸੰਬਰ ਨੂੰ ਵਿਸ਼ੇਸ਼ ਜਾਂਚ ਕਮੇਟੀ ਅੱਗੇ ਪੇਸ਼ ਹੋਣਾ ਪਵੇਗਾ। ਇਸ ਤੋਂ ਪਹਿਲਾਂ ਜਾਂਚ ਕਮੇਟੀ ਨੇ ਸੋਮਵਾਰ ਨੂੰ ਮਜੀਠੀਆ ਤੋਂ 7 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ ਸੀ। ਐੱਸ. ਆਈ. ਟੀ. ਦੀ ਅਗਵਾਈ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਪਟਿਆਲਾ ਰੇਂਜ) ਮੁਖਵਿੰਦਰ ਸਿੰਘ ਛੀਨਾ ਕਰ ਰਹੇ ਹਨ। ਦਫ਼ਤਰ ਪਹੁੰਚਣ ਤੋਂ ਪਹਿਲਾਂ ਮਜੀਠੀਆ ਨੇ ਕਿਹਾ ਸੀ ਕਿ ਉਹ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕ ਹਨ ਅਤੇ ਉਨ੍ਹਾਂ ਨੂੰ ਕਾਨੂੰਨ ਵਿਚ ਪੂਰਾ ਭਰੋਸਾ ਹੈ।20 ਦਸੰਬਰ, 2021 ਨੂੰ ਪੁਲਸ ਸਟੇਸ਼ਨ ਸਟੇਟ ਕ੍ਰਾਈਮ ਬ੍ਰਾਂਚ ਵਿਚ ਨਸ਼ਾ ਤਸਕਰੀ ਦੇ ਦੋਸ਼ ਵਿਚ ਮਜੀਠੀਆ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।
.
Bikram Singh Majithia has been summoned again, now he will appear before the SIT!
.
.
.
#bikramsinghmajithia #SIT #cmbhagwantmann
~PR.182~

Share This Video


Download

  
Report form
RELATED VIDEOS