ਪੰਜਾਬ ਵਿੱਚ ਲਗਾਤਾਰ ਹੀ ਕਾਨੂੰ ਵਿਵਸਥਾ ਫਿਰ ਤੋਂ ਵਿਗੜਦੀ ਹੋਈ ਨਜ਼ਰ ਆ ਰਹੀ ਹੈ ਆਏ ਦਿਨ ਹੀ ਲੁੱਟ ਖੋਹ ਤੇ ਕਤਲ ਦੇ ਮਾਮਲੇ ਫਿਰ ਤੋਂ ਸਾਹਮਣੇ ਆਉਣ ਲੱਗੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦਾ ਹੈ ਜਿੱਥੇ ਕਿ ਅੰਮ੍ਰਿਤਸਰ ਸਵੇਰ ਚੜਦਿਆਂ ਸਾਰ ਹੀ ਇੱਕ ਕਤਲ ਦੀ ਵਾਰਦਾ ਸਾਹਮਣੇ ਆਈ ਹੈ ਅਤੇ ਅੰਮ੍ਰਿਤਸਰ ਦੇ ਗਵਾਲ ਮੰਡੀ ਇਲਾਕੇ ਦੇ ਵਿੱਚ ਇੱਕ ਦਰਗਾਹ ਤੇ ਸੇਵਾਦਾਰ ਨੂੰ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਇਸ ਮਾਮਲੇ ਵਿੱਚ ਹੁਣ ਮੌਕੇ ਤੇ ਪੁਲਿਸ ਵੀ ਪਹੁੰਚ ਕੇ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਇਸ ਬਾਰੇ ਬੋਲਦੇ ਹੋਏ ਮ੍ਰਿਤਕ ਸੇਵਾਦਾਰ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦੀ ਕਿਸੇ ਵਿਅਕਤੀ ਨਾਲ ਰੰਜਿਸ਼ ਚਲਦੀ ਆ ਰਹੀ ਸੀ ਤੇ ਉਹਨਾਂ ਨੂੰ ਲਗਾਤਾਰ ਹੀ ਉਸ ਵਿਅਕਤੀ ਵੱਲੋਂ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।
.
.
.
#amritsarnews #amritsar #punjabnews
~PR.182~