ਮਸ਼ਹੂਰ ਗਾਇਕ ਸਤਵਿੰਦਰ ਬੁੱਗਾ ਆਪਣੇ ਭਰਾ ਦਵਿੰਦਰ ਸਿੰਘ ਨਾਲ ਵਿਵਾਦ ਬਹੁਤ ਵਧ ਗਿਆ ਹੈ। ਸਤਵਿੰਦਰ ਬੁੱਗਾ ’ਤੇ ਆਪਣੀ ਭਰਜਾਈ ਦੇ ਕਤਲ ਦੇ ਦੋਸ਼ ਲੱਗੇ ਹਨ। ਉਸ ਦਾ ਭਰਾ ਦਵਿੰਦਰ ਸਿੰਘ ਭੋਲਾ ਦਰਮਿਆਨ ਜ਼ਮੀਨ ਨੂੰ ਲੇ ਕੇ ਘਰੇਲੂ ਕਲੇਸ਼ ਪਿਛਲੇ ਕਾਫ਼ੀ ਸਮੇਂ ਤੋਂ ਚੱਲਿਆ ਆ ਰਿਹਾ ਹੈ। ਦਵਿੰਦਰ ਭੋਲਾ ਨੇ ਇਲਜ਼ਾਮ ਲਗਾਏ ਹਨ ਕਿ ਲੜਾਈ ਦਰਮਿਆਨ ਸਤਵਿੰਦਰ ਬੁੱਗਾ ਨੇ ਉਸ ਦੀ ਪਤਨੀ ਅਮਰਜੀਤ ਕੌਰ ਨੂੰ ਧੱਕਾ ਮਾਰ ਕੇ ਸੁੱਟ ਦਿੱਤਾ, ਜਿਸ ਕਾਰਨ ਉਸ ਦੇ ਸਿਰ ’ਤੇ ਸੱਟ ਵੱਜੀ ਅਤੇ ਉਸ ਨਾਲ ਵੀ ਬੁਰੀ ਤਰ੍ਹਾਂ ਕੁੱਟ ਮਾਰ ਕੀਤੀ ਗਈ। ਇਸ ਉਪਰੰਤ ਉਹ ਆਪਣੀ ਪਤਨੀ ਨੂੰ ਲੈ ਕੇ ਸਰਕਾਰੀ ਹਸਪਤਾਲ ਖੇੜਾ ਵਿਖੇ ਇਲਾਜ ਲਈ ਪੁੱਜਾ ਜਿੱਥੇ ਉਸ ਦੀ ਪਤਨੀ ਨੂੰ ਹਾਲਤ ਖਰਾਬ ਹੋਣ ਕਰਕੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਰੈਫਰ ਕਰ ਦਿੱਤਾ ਗਿਆ ਅਤੇ ਫਤਿਹਗੜ੍ਹ ਸਾਹਿਬ ਹਸਪਤਾਲ ਤੋਂ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਜਿਸ ਦੀ ਰਸਤੇ ਵਿਚ ਹੀ ਮੌਤ ਹੋ ਗਈ।
.
Satwinder Bugge's brother is now angry! Not doing the funeral of his wife.
.
.
.
#satwinderbugga #punjabnews #LandIssue
~PR.182~