ਪੰਜਾਬ ਦੀ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਜਾਰੀ ਅਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਪੁਲਿਸ ਕਮਿਸ਼ਨਰੇਟ ਦਫ਼ਤਰ, ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ) ਕੁਲਵੰਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਮੁਲਜ਼ਮ ਐਸਆਈ ਨੂੰ ਸੂਰਜ ਮਹਿਤਾ ਵਾਸੀ ਗੋਪਾਲ ਦਾਸ ਰੋਡ, ਅੰਮ੍ਰਿਤਸਰ ਵਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦਸਿਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਹਾਈ ਕੋਰਟ ਤੋਂ ਉਸ ਦੇ ਪਿਤਾ ਦੀ ਗ੍ਰਿਫਤਾਰੀ 'ਤੇ ਅੰਤਰਿਮ ਸਟੇਅ ਮਿਲਣ ਤੋਂ ਬਾਅਦ ਪੁਲਿਸ ਜਾਂਚ ਵਿਚ ਸ਼ਾਮਲ ਹੋਣ ਅਤੇ ਇਸ ਮੁਕੱਦਮੇ ਵਿਚ ਨਿਯਮਤ ਜ਼ਮਾਨਤ ਲੈਣ ਵਿਚ ਮਦਦ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ।
.
The big action of vigilance, see the bribe-taking sub-inspector caught, see the condition of the policeman!
.
.
.
#vigilancenews #bribenews #punjabpolice