ਪੰਜਾਬ 'ਚ ਅੱਜ ਵੀ ਸੰਘਣੀ ਧੁੰਦ ਦਾ ਕਹਿਰ ਹੈ। ਸਫਰ ਕਰਨ ਵਾਲੇ ਲੋਕਾਂ ਲਈ ਸੰਘਣੀ ਧੁੰਦ ਮੁਸੀਬਤ ਬਣੀ ਹੋਈ ਹੈ। ਸੂਬੇ 'ਚ ਜ਼ਿਆਦਾਤਰ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ। ਧੁੰਦ ਕਾਰਨ ਸੜਕੀ ਆਵਾਜਾਈ, ਰੇਲ ਗੱਡੀਆਂ ਤੇ ਹਵਾਈ ਉਡਾਣਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਇਸ ਦੇ ਨਾਲ ਹੀ ਪਾਰਾ ਵੀ ਕਾਫੀ ਡਿੱਗ ਗਿਆ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 10 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਪੂਰਾ ਦਿਨ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 5 ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਫਤਿਹਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਵਿੱਚ ਤੜਕੇ ਤੇ ਦੇਰ ਸ਼ਾਮ ਨੂੰ 31 ਦਸੰਬਰ ਤੱਕ ਸੰਘਣੀ ਧੁੰਦ ਦੀ ਚੇਤਾਵਨੀ ਵੀ ਦਿੱਤੀ ਹੈ।
.
Be careful! The weather department warned! The bone-chilling cold will take out, rain alert until January 2!
.
.
.
#punjabnews #weathernews #punjabweather
~PR.182~