ਨਹੀਂ ਰਹੇ ਕਪੂਰਥਲਾ ਦੀ ਮਹਾਰਾਣੀ ਗੀਤਾ ਦੇਵੀ, ਦਿੱਲੀ ਰਿਹਾਇਸ਼ ‘ਚ ਲਿਆ ਆਖਰੀ ਸਾਹ |OneIndia Punjabi

Oneindia Punjabi 2023-12-29

Views 2

ਕਪੂਰਥਲਾ ਰਿਆਸਤ ਦੇ ਵੰਸ਼ਜ ਟਿੱਕਾ ਸ਼ਤਰੂਜੀਤ ਸਿੰਘ ਦੀ ਮਾਤਾ ਤੇ ਮਹਾਰਾਜਾ ਕਪੂਰਥਲਾ ਬ੍ਰਿਗੇਡੀਅਰ ਸੁਖਜੀਤ ਸਿੰਘ ਦੀ ਪਤਨੀ ਅਤੇ ਮਹਾਰਾਣੀ ਕਪੂਰਥਲਾ ਗੀਤਾ ਦੇਵੀ ਦਾ ਵੀਰਵਾਰ ਦੇਰ ਰਾਤ ਦੇਹਾਂਤ ਹੋ ਗਿਆ। ਮਹਾਰਾਣੀ ਗੀਤਾ ਦੇਵੀ ਨੂੰ ਦੇਸ਼ ਦੀਆਂ ਚੁਣੀਆਂ ਗਈਆਂ ਉੱਚ-ਸਤਿਕਾਰ ਵਾਲੀਆਂ ਔਰਤਾਂ ਵਿਚ ਗਿਣਿਆ ਜਾਂਦਾ ਸੀ। ਇਸ ਮਹਾਨ ਆਤਮਾ ਗੀਤਾ ਦੇਵੀ ਦਾ ਅੰਤਿਮ ਸੰਸਕਾਰ 30 ਦਸੰਬਰ ਨੂੰ ਬਾਅਦ ਦੁਪਹਿਰ 3 ਵਜੇ ਲੋਧੀ ਸ਼ਮਸ਼ਾਨਘਾਟ, ਨਵੀਂ ਦਿੱਲੀ ਵਿਖੇ ਕੀਤਾ ਜਾਵੇਗਾ।ਮਹਾਰਾਣੀ ਗੀਤਾ ਦੇਵੀ ਦੇ ਅਕਾਲ ਚਲਾਣੇ ਬਾਰੇ ਉਨ੍ਹਾਂ ਦੇ ਪੁੱਤਰ ਅਤੇ ਕਪੂਰਥਲਾ ਰਿਆਸਤ ਦੇ ਵੰਸ਼ਜ ਟਿੱਕਾ ਸ਼ਤਰੂਜੀਤ ਸਿੰਘ ਨੇ ਦੱਸਿਆ ਕਿ ਮਹਾਰਾਣੀ ਸਾਹਿਬਾ ਨੂੰ ਵੀਰਵਾਰ ਦੇਰ ਸ਼ਾਮ ਦਿਲ ਦੀ ਕੋਈ ਤਕਲੀਫ਼ ਮਹਿਸੂਸ ਹੋਈ ਤਾਂ ਉਹ ਤੁਰੰਤ ਉਨ੍ਹਾਂ ਨੂੰ ਹਸਪਤਾਲ ਲੈ ਗਏ ਪਰ ਮਹਾਰਾਣੀ ਸਾਹਿਬਾ ਘਰ ਹੀ ਰਹਿਣਾ ਚਾਹੁੰਦੀ ਸੀ।
.
Maharani Geeta Devi of Kapurthala is no more, breathed her last in her Delhi residence.
.
.
.
#maharanigeetadevi #punjabnews #kapurthlaqueen
~PR.182~

Share This Video


Download

  
Report form
RELATED VIDEOS