ਪੰਜਾਬ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਨਾਲ ਹੋਈ ਹੈ। ਸੂਬੇ 'ਚ 100 ਦੇ ਕਰੀਬ ਥਾਵਾਂ 'ਤੇ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਹੈ। ਪੰਜਾਬ ਦੇ ਕਈ ਹਿੱਸੇ ਧੁੰਦ ਦੀ ਚਿੱਟੀ ਚਾਦਰ ਵਿੱਚ ਲਪੇਟੇ ਹੋਏ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਨਵੇਂ ਸਾਲ ਮੌਕੇ ਜ਼ਰੂਰੀ ਕੰਮ ਹੋਣ 'ਤੇ ਹੀ ਘਰਾਂ ਤੋਂ ਬਾਹਰ ਨਿਕਲਣ ਦੀ ਹਦਾਇਤ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਤੇ ਪੰਜਾਬ ਵਿੱਚ ਅੱਜ ਤੋਂ ਅਗਲੇ ਪੰਜ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਠੰਢ ਵਧੇਗੀ।ਦੱਸ ਦਈਏ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਸਾਰੇ ਖੇਤਰਾਂ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
.
Be careful! Punjab will shiver with dense fog and cold wave, until January 4, the Meteorological Department has issued an alert!
.
.
.
#punjabnews #weathernews #punjabweather