ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਵਿਵਾਦ ਚਲ ਰਿਹਾ ਹੈ ਜੋ ਕੇ ਰੁਕਣ ਦਾ ਨਾਮ ਨਹੀਂ ਲੈ ਰਿਹਾ । ਜੀ ਹਾਂ 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਲਗਾਤਾਰ ਸਿਆਸਤ ਚੱਲ ਰਹੀ ਹੈ, ਤੇ ਜਿਸਦੇ ਚਲਦਿਆਂ ਰੱਖਿਆ ਮੰਤਰਾਲੇ ਨੇ ਇੱਕ ਪ੍ਰੈਸ ਸਟੇਟਮੈਂਟ ਰਲੀਜ ਕਰ ਆਪਣੀ ਸਫਾਈ ਪੇਸ਼ ਕੀਤੀ ਹੈ ਜਿਸ ਦੋਰਾਨ ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਝਾਕੀ ਦੀ ਚੋਣ ਕਰਨ ਵਾਲੀ ਵਿਸ਼ੇਸ਼ ਕਮੇਟੀ ਨੇ ਪੰਜਾਬ ਦੀ ਝਾਕੀ ਬਾਰੇ ਵਿਚਾਰ ਨਹੀਂ ਕੀਤਾ ਕਿਉਂਕਿ ਝਾਕੀ ਨਿਰਧਾਰਤ ਥੀਮ ਅਨੁਸਾਰ ਨਹੀਂ ਸੀ। ਜਿਸ ਕਾਰਣ ਝਾਕੀ ਦੀ ਚੋਣ ਨਹੀਂ ਹੋਈ ਪਰ ਇਸ ਪੂਰੇ ਵਾਕਿਆ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਵਿਤਕਰਾ ਨਹੀਂ ਕੀਤਾ ਗਿਆ।
.
Punjab's tableau was not included in the January 26 parade, Punjab blamed the Ministry of Defense.
.
.
.
#bhagwantmann #DefenceMinistry #RepublicDay2024