ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਕਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਨੂੰਨੀ ਮਾਹਰਾਂ ਦੀ ਪੰਜ-ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।ਸੀਨੀਅਰ ਐਡਵੋਕੇਟ ਸ. ਪੂਰਨ ਸਿੰਘ ਹੁੰਦਲ ਦੀ ਅਗਵਾਈ ਵਿੱਚ ਬਣਾਈ ਗਈ ਇਸ ਕਮੇਟੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਪੁਨੀਤ ਕੌਰ ਸੇਖੋਂ, ਜਲੰਧਰ ਦੇ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਬਲਤੇਜ ਸਿੰਘ ਢਿੱਲੋਂ, ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਅਮਰਜੀਤ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਕੀਤੇ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਕੀਤੇ ਗਏ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
.
The Shiromani Committee constituted a committee of experts for legal action in the Jathedar Kaunke mur+der case.
.
.
.
#GurdevSinghKaunke #sgpc #punjabnews
~PR.182~