ਜਲੰਧਰ ਦੇ ਲਾਜਪਤ ਨਗਰ ਨੇੜੇ ਸ਼ਰਾਰਤੀ ਅਨਸਰਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਫਲੈਕਸ ਬੋਰਡ ਪਾੜ ਦਿਤੇ। ਪੁਲਿਸ ਨੇ ਇਸ ਮਾਮਲੇ ਵਿਚ ਆਈਪੀਸੀ ਦੀ ਧਾਰਾ 295 ਅਤੇ 34 ਜੋੜੀ ਹੈ। ਪੁਲਿਸ ਨੇ ਬੇਅਦਬੀ ਦੇ ਦੋਸ਼ੀਆਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਗੁਰਮੀਤ ਸਿੰਘ ਨੇ ਦੱਸਿਆ ਕਿ ਹਾਲ ਹੀ ਵਿੱਚ ਉਨ੍ਹਾਂ ਵੱਲੋਂ ਪੂਰੇ ਸ਼ਹਿਰ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਫਲੈਕਸ ਬੋਰਡ ਲਗਾਏ ਗਏ ਸਨ। ਇਸ ਦੌਰਾਨ ਲਾਜਪਤ ਨਗਰ ਦੇ ਆਲੇ-ਦੁਆਲੇ ਲੱਗੇ ਬੋਰਡਾਂ ਨੂੰ ਨੁਕਸਾਨ ਪਹੁੰਚਾਇਆ ਗਿਆ। ਸ਼ਰਾਰਤੀ ਅਨਸਰਾਂ ਨੇ ਫਲੈਕਸ ਬੋਰਡ ਪਾੜ ਦਿਤੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੀਆਂ ਤਸਵੀਰਾਂ ਦੀ ਵੀ ਬੇਅਦਬੀ ਕੀਤੀ।
.
Mischievous elements have done disrespect! Guru Gobind Singh's gap flex board on the road.
.
.
.
#jalandhatnews #punjabnews #latestnews
~PR.182~