ਕੜਾਕੇ ਦੀ ਠੰਢ ਦੇ ਚੱਲਦਿਆਂ ਮੌਸਮ ਵਿਭਾਗ ਨੇ ਕਿਹਾ ਹੈ ਕਿ ਉੱਤਰ-ਪੱਛਮੀ ਤੇ ਕੇਂਦਰੀ ਭਾਰਤ ਵਿਚ ਅਗਲੇ ਦੋ ਦਿਨ ਗਰਜ ਨਾਲ ਮੀਂਹ ਤੇ ਗੜੇ ਪੈ ਸਕਦੇ ਹਨ ਅਤੇ ਠੰਢ ਵਿਚ ਹੋਰ ਵਾਧਾ ਹੋ ਸਕਦਾ ਹੈ। ਹਾਲਾਂਕਿ ਇਸ ਤੋਂ ਬਾਅਦ ਮੌਸਮ ਵਿਚ ਬਦਲਾਅ ਆ ਸਕਦਾ ਹੈ। ਵਿਭਾਗ ਮੁਤਾਬਕ 13 ਜਨਵਰੀ ਤੋਂ ਬਾਅਦ ਉਤਰੀ ਭਾਰਤ ਦੇ ਕੁਝ ਸੂਬਿਆਂ ਵਿਚ ਧੁੰਦ ਤੋਂ ਕੁਝ ਰਾਹਤ ਮਿਲ ਸਕਦੀ ਹੈ। ਸੂਰਜ ਚੜ੍ਹਨ ਕਾਰਨ ਤਾਪਮਾਨ ਵਿਚ ਕੁਝ ਵਾਧਾ ਹੋ ਸਕਦਾ ਹੈ।ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਧੁੰਦ ਤੇ ਠੰਢ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 17 ਤੇ ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ।
.
There will be heavy rain in Punjab today! The bitter cold will take out! The weather will change from this day.
.
.
.
#punjabnews #weathernews #punjabweather
~PR.182~