ਸਿੱਖਸ ਫਾਰ ਜਸਟਿਸ ਗੁਰਪਤਵੰਤ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੁਲੀਸ ਮੁਖੀ ਨੂੰ ਲੰਘੇ ਦਿਨ ਜਾਨੋਂ ਮਾਰਨ ਦੀ ਧਮਕੀ ਦਿੱਤੀ si jis ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰ ਰਹੇ ਹਨ ਅਤੇ ਕਿਸੇ ਦੀਆਂ ਧਮਕੀਆਂ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਤੋਂ ਰੋਕ ਨਹੀਂ ਸਕਦੀਆਂ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੀ ਸੁਰੱਖਿਆ ਲਈ ਕੰਮ ਕਰ ਰਹੀ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਗੈਂਗਸਟਰਾਂ ਤੇ ਮਾੜੇ ਅਨਸਰਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਮਾਜ ਵਿਰੋਧੀ ਤਾਕਤਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀ।
.
CM Mann's response to the death threat! Listen how anger Maan!
.
.
.
#BhagwantMann #dgpgauravyadav #breakingnews