ਪੰਜਾਬ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਕਹਿਰ ਲਗਾਤਾਰ ਜਾਰੀ ਹੈ।ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿੱਚ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਧੁੰਦ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਹਿਮਾਚਲ 'ਚ ਅੱਜ ਤੋਂ ਮੌਸਮ 'ਚ ਬਦਲਾਅ ਦੀ ਸੰਭਾਵਨਾ ਹੈ। ਇੱਥੇ ਬਾਰਸ਼ ਦੇ ਨਾਲ ਬਰਫਬਾਰੀ ਹੋ ਸਕਦੀ ਹੈ। ਚੰਡੀਗੜ੍ਹ ਵਿੱਚ ਠੰਢ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ।ਮੌਸਮ ਵਿਭਾਗ ਨੇ ਪੰਜਾਬ ਦੇ 5 ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਜਲੰਧਰ ਤੇ ਮੋਗਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਇੱਥੇ ਅੱਜ ਦਿਨ ਬੇਹੱਦ ਠੰਢਾ ਰਹੇਗਾ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਹਰਿਆਣਾ ਦੇ 4 ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ ਤੇ ਕਰਨਾਲ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
.
Cold people! The weather will change, the sun will come out, the red alert is currently on, know the weather!
.
.
.
#punjabnews #weathernews #punjabweather
~PR.182~