ਉਘੇ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੇ ਮਾਤਾ ਬਲਬੀਰ ਕੌਰ ਦਾ ਦਿਹਾਂਤ ਹੋ ਗਿਆ। ਉਹ 80 ਸਾਲ ਦੇ ਸਨ।ਪ੍ਰਸਿੱਧ ਕਥਾਵਾਚਨ ਭਾਈ ਪਿੰਦਰਪਾਲ ਸਿੰਘ ਜੀ ਦੇ ਮਾਤਾ ਬੀਬੀ ਬਲਬੀਰ ਕੌਰ ਜੀ ਦਾ ਦਿਹਾਂਤ ‘ਤੇ ਕਈ ਧਾਰਮਿਕ ਅਤੇ ਸਿਆਸੀ ਹਸਤੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ohna ਦੇ ਮਾਤਾ ji ਦਾ ਅੰਤਿਮ ਸਸਕਾਰ ਗਿੱਲ ਰੋਡ ਸਥਿਤ ਦਾਨਾ ਮੰਡੀ ਵਾਲੇ ਸ਼ਮਸ਼ਾਨ ਘਾਟ ਵਿੱਚ ਕੀਤਾ ਗਿਆ। ਉਹ ਬੀਤੇ ਦਿਨ ਅਚਾਨਕ ਅਕਾਲ ਚਲਾਣਾ ਕਰ ਗਏ ਸੀ। ਅੰਤਿਮ ਸਸਕਾਰ ਵਿੱਚ ਸ਼ਾਮਿਲ ਹੋਣ ਲਈ ਕਈ ਰਾਜਨੀਤਿਕ ਸਮਾਜਿਕ ਅਤੇ ਕਈ ਧਾਰਮਿਕ ਆਗੂ ਸ਼ਾਮਿਲ ਹੋਏ ਅਤੇ ਉਹਨਾਂ ਨੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਭਾਈ ਪਿੰਦਰਪਾਲ ਸਿੰਘ ਨੇ ਦੱਸਿਆ ਕਿ 13 ਫਰਵਰੀ ਨੂੰ ਗੁਰਦੁਆਰਾ ਸਾਹਿਬ ਗੁਰੂ ਗਿਆਨ ਵਿਹਾਰ ਜਵੱਦੀ ਵਿਖੇ ਅੰਤਿਮ ਅਰਦਾਸ ਕੀਤੀ ਜਾਵੇਗੀ। ਦੱਸ ਦਈਏ ਕਿ ਗਿਆਨੀ ਪਿੰਦਰਪਾਲ ਸਿੰਘ ਜੀ ਆਪਣੀ ਕਥਾ ਦੇ ਨਾਲ ਸੰਗਤਾਂ ਨੂੰ ਨਿਹਾਲ ਕਰਦੇ ਹਨ । ਉਹ ਦੇਸ਼ ਵਿਦੇਸ਼ ‘ਚ ਵੀ ਬੈਠੀਆਂ ਸੰਗਤਾਂ ਨੂੰ ਗੁਰੁ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਵਿਦੇਸ਼ ਟੂਰ ‘ਤੇ ਵੀ ਜਾਂਦੇ ਹਨ ।ਸੋਸ਼ਲ ਮੀਡੀਆ ‘ਤੇ ਵੀ ਅਕਸਰ ਉਨ੍ਹਾਂ ਦੇ ਧਾਰਮਿਕ ਵਿਚਾਰਾਂ ਦੇ ਵੀਡੀਓ ਵਾਇਰਲ ਹੁੰਦੇ ਰਹਿੰਦੇ ਹਨ।
.
The last cremation of Bhai Pinderpal Singh's mother took place, the crowd came, the atmosphere was emotional.
.
.
.
#bhaipinderpalsingh #punjabnews #balbirkaur