ਵੀਰਵਾਰ ਨੂੰ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਤੀਜੇ ਦੌਰ ਦੀ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਕਿਸਾਨਾਂ ਵਿੱਚ ਰੋਹ ਵਧ ਗਿਆ ਹੈ। ਬੇਸ਼ੱਕ ਕਿਸਾਨ ਲੀਡਰ ਅਜੇ ਕੇਂਦਰ ਨਾਲ ਗੱਲਬਾਤ ਰਾਹੀਂ ਹੀ ਮੁੱਦੇ ਹੱਲ ਕਰਨ ਲਈ ਰਾਜੀ ਹਨ ਪਰ ਹਰਿਆਣਾ ਦੀਆਂ ਹੱਦਾਂ ਉਪਰ ਇਕੱਠੇ ਹੋਏ ਵੱਡੀ ਗਿਣਤੀ ਨੌਜਵਾਨ ਕਿਸਾਨ ਹੁਣ ਦਿੱਲੀ ਜਾਣ ਲਈ ਕਾਹਲੇ ਹਨ। ਇਸ ਲਈ ਅੱਜ ਸ਼ੰਭੂ ਤੇ ਖਨੌਰੀ ਸਰਹੱਦਾਂ 'ਤੇ ਮਾਹੌਲ ਕਾਫੀ ਗਰਮ ਨਜ਼ਰ ਆ ਰਿਹਾ ਹੈ। ਉਧਰ, ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਚੌਥਾ ਦਿਨ ਹੈ। ਸੰਯੁਕਤ ਕਿਸਾਨ ਮੋਰਚਾ ਤੇ ਮਜ਼ਦੂਰ ਯੂਨੀਅਨ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਹੁਣ ਹਰਿਆਣਾ ਵਿੱਚ ਵੀ ਕਿਸਾਨਾਂ ਦੇ ਸਮਰਥਨ ਵਿੱਚ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਗਈ ਹੈ। ਬੀਕੇਯੂ (ਚੜੂਨੀ) ਦੇ ਵਰਕਰ ਅੱਜ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹਰਿਆਣਾ ਦੇ ਸਾਰੇ ਟੋਲ ਫਰੀ ਕਰਨਗੇ।
.
After the meeting with the government was inconclusive, now the big action of the farmers! The atmosphere has changed.
.
.
.
#farmersprotest #kisanandolan #punjabnews
~PR.182~