ਹਰਿਆਣਾ ਪੁਲਿਸ ਹੱਥ ਧੋ ਕੇ ਪਈ ਕਿਸਾਨਾਂ ਪਿੱਛੇ, ਹੁਣ ਨਹੀਂ ਛੱਡਣੇ ਕਿਸਾਨ, ਕਰ'ਤਾ ਵੱਡਾ ਐਲਾਨ! |OneIndia Punjabi

Oneindia Punjabi 2024-02-16

Views 0

ਕਿਸਾਨਾਂ ਵਲੋਂ 13 ਫਰਵਰੀ ਨੂੰ ਪੰਜਾਬ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕੂਚ ਕਰ ਕੀਤਾ ਗਿਆ ਸੀ। ਪਰ ਹਰਿਆਣਾ ਪੁਲਿਸ ਨੇ ਕਿਸਾਨਾਂ ਸ਼ੰਭੂ ਬਾਰਡਰ 'ਤੇ ਬੈਰੀਕੇਡ ਲਗਾ ਕੇ ਰੋਕਿਆ ਹੋਇਆ ਹੈ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਅੱਥਰੂ ਗੈਸ ਦੇ ਗੋਲੇ, ਰਬੜ ਦੀਆਂ ਗੋਲੀਆਂ ਅਤੇ ਪੈਲੇਟ ਗੰਨ ਦੀ ਵਰਤੋਂ ਕਰ ਰਹੀ ਹੈ। ਜਿਸ ਕਾਰਨ ਕਈ ਕਿਸਾਨ ਗੰਭੀਰ ਜ਼ਖ਼ਮੀ ਵੀ ਹੋਏ। ਉੱਥੇ ਹੀ ਦੂਜੇ ਪਾਸੇ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ 'ਤੇ ਪਥਰਾਅ ਦੇ 2 ਵੀਡੀਓ ਜਾਰੀ ਕੀਤੇ ਹਨ। ਪੁਲਿਸ ਨੇ ਨੌਜਵਾਨਾਂ ਦੀ ਪਛਾਣ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਇਹ ਵੀਡੀਓ 13 ਅਤੇ 14 ਫਰਵਰੀ ਦੇ ਹਨ। ਜਦੋਂ ਪੁਲਿਸ ਕਿਸਾਨਾਂ ਨੂੰ ਸਰਹੱਦ ਪਾਰ ਕਰਨ ਤੋਂ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਸੀ ਤਾਂ ਕੁਝ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ 'ਤੇ ਪੱਥਰ ਸੁੱਟੇ।
.
Haryana police is behind the farmers, now the farmers will not leave, make a big announcement!
.
.
.
#farmersprotest #kisanandolan #rajawarring
~PR.182~

Share This Video


Download

  
Report form
RELATED VIDEOS