ਖਨੌਰੀ ਤੇ ਸ਼ੰਭੂ ਸਰਹੱਦ ਉੱਤੇ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ 21 ਫਰਵਰੀ ਨੂੰ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਤਸ਼ੱਦਦ ਵਿੱਚ ਇੱਕ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਹੋ ਗਈ ਜਦੋਂ ਕਿ 150 ਤੋਂ ਜ਼ਿਆਦਾ ਕਿਸਾਨ ਜ਼ਖ਼ਮੀ ਹੋ ਗਏ ਜਿਸ ਤੋਂ ਬਾਅਦ ਕਿਸਾਨਾਂ ਦਾ ਭਾਜਪਾ ਖ਼ਿਲਾਫ਼ ਗੁੱਸਾ ਫੁੱਟਿਆ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਕਿਸਾਨਾਂ ਦੇ ਨਾਲ ਖੜ੍ਹੇ ਨਜ਼ਰ ਆ ਰਹੇ ਹਨ।ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਨੌਜਵਾਨ ਸੁਭਕਰਨ ਸਿੰਘ ਦੀ ਮੌਤ ਬੇਹੱਦ ਦੁਖਦਾਈ ਹੈ। ਮੇਰੀ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ ਅਤੇ ਸਾਰਾ ਪੰਜਾਬ ਉਸਦੇ ਪਰਿਵਾਰ ਨਾਲ ਖੜ੍ਹਾ ਹੈ। ਉਸਦੀ ਮੌਤ ਲਈ ਜਿੰਮੇਵਾਰਾਂ ਨੂੰ ਸਾਹਮਣੇ ਲਿਆਉ..ਜਾਖੜ ਨੇ ਕਿਹਾ ਕਿ ਮੈਂ ਅਜਿਹੀ ਦੁਰਘਟਨਾ ਨੂੰ ਦੁਬਾਰਾ ਵਾਪਰਨ ਤੋਂ ਰੋਕਣ ਲਈ ਜਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਾ ਹਾਂ ਕਿਉਂਕਿ ਅੱਜ ਵੀ ਧਰਨੇ ਵਾਲੀ ਥਾਂ ਤੇ ਸਾਡੇ ਹਜ਼ਾਰਾਂ ਸ਼ੁਭਕਰਨ ਮੌਜੂਦ ਹਨ। ਦੋਵਾਂ ਧਿਰਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹਰ ਜ਼ਿੰਦਗੀ ਅਨਮੋਲ ਹੈ।
.
BJP president Sunil Jakhar took the stand of farmers! He said big things to his own party!
.
.
.
#suniljakhar #bjp #farmersprotest
~PR.182~