ਇੱਕ ਵਾਰ ਫਿਰ ਕਿਸਾਨਾਂ ਤੇ ਪੁਲਿਸ 'ਚ ਹੋਈ ਝੜਪ, ਦੋ DSP ਸਣੇ ਕਈ ਪੁਲਸ ਮੁਲਾਜ਼ਮ ਜ਼ਖ਼ਮੀ |OneIndia Punjabi

Oneindia Punjabi 2024-02-24

Views 1

ਕਿਸਾਨ ਅੰਦੋਲਨ ਦਾ ਅੱਜ 12ਵਾਂ ਦਿਨ ਹੈ। ਪੰਜਾਬ ਦੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਡਟੇ ਹੋਏ ਹਨ। ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਉਹ ਉਸੇ ਦਿਨ ਇਸ ਬਾਰੇ ਫੈਸਲਾ ਲੈਣਗੇ। ਸ਼ੰਭੂ ਸਰਹੱਦ 'ਤੇ ਕੈਂਡਲ ਮਾਰਚ ਕੀਤਾ ਜਾਵੇਗਾ।ਖਨੌਰੀ ਸਰਹੱਦ 'ਤੇ ਸ਼ਹੀਦ ਹੋਏ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦਾ ਅੰਤਿਮ ਸਸਕਾਰ ਅਜੇ ਤੱਕ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਨੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਅਤੇ ਪਰਿਵਾਰਾਂ ਦੀ ਮੰਗ ਹੈ ਕਿ ਪੰਜਾਬ ਪੁਲੀਸ ਇਸ ਮਾਮਲੇ ਵਿੱਚ ਕਤਲ ਦੀ ਐਫਆਈਆਰ ਦਰਜ ਕਰੇ।ਓਧਰ ਹੀ ਬੀਤੇ ਕੱਲ੍ਹ ਹਰਿਆਣਾ 'ਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋਈ ਸੀ। ਕਿਸਾਨ ਹਿਸਾਰ ਦੇ ਨਾਰਨੌਂਦ ਤੋਂ ਖਨੌਰੀ ਬਾਰਡਰ ਜਾਣਾ ਚਾਹੁੰਦੇ ਸਨ।
.
Once again there was a clash between the farmers and the police, many policemen including two DSPs were injured.
.
.
.
#farmersprotest #kisanandolan #punjabnews
~PR.182~

Share This Video


Download

  
Report form
RELATED VIDEOS