Intro:ਭਾਰਤੀ ਹਾਕੀ ਟੀਮ ਦੇ ਖਿਡਾਰੀ ਸੁਖਜੀਤ ਸਿੰਘ ਨੂੰ ਭਾਰਤ ਸਰਕਾਰ ਨੇ ਅਰਜੁਨ ਐਵਾਰਡ ਨਾਲ ਕੀਤਾ ਸਨਮਾਨਿਤ
Body:ਭਾਰਤੀ ਹਾਕੀ ਟੀਮ ਦੇ ਖਿਡਾਰੀ ਸੁਖਜੀਤ ਸਿੰਘ ਨੂੰ ਭਾਰਤ ਸਰਕਾਰ ਨੇ ਅਰਜੁਨ ਐਵਾਰਡ ਨਾਲ ਕੀਤਾ ਸਨਮਾਨਿਤ
ਸੁਖਜੀਤ ਦੇ ਯੱਦੀ ਪਿੰਡ ਜਵੰਧਪੁਰ ਵਾਸੀਆਂ ਨੇ ਖੁਸ਼ੀ ਵਿੱਚ ਵੰਡੇ ਲੱਡੂ ਪਿੰਡ ਚ ਵਜਾਏ ਢੋਲ ਮਨਾਏ ਜਸ਼ਨ
ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਜਵੰਦਪੁਰਾ ਦੇ ਭਾਰਤੀ ਹਾਕੀ ਟੀਮ ਦੇ ਖਿਡਾਰੀ ਨੌਜਵਾਨ ਸੁਖਜੀਤ ਸਿੰਘ ਨੂੰ ਭਾਰਤ ਸਰਕਾਰ ਵੱਲੋਂ ਅਰਜੁਨ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ ਜਿਸ ਤੋਂ ਬਾਅਦ ਪਿੰਡ ਜਵੰਦਪੁਰਾ ਦੇ ਲੋਕਾਂ ਨੇ ਇਕੱਤਰ ਹੋ ਕੇ ਪਿੰਡ ਵਿੱਚ ਲੱਡੂ ਵੰਡੇ ਅਤੇ ਢੋਲ ਵਜਾਏ ਇਸ ਉਪਰੰਤ ਗੱਲਬਾਤ ਕਰਦੇ ਹੋਏ ਪਿੰਡ ਵਾਸੀਆਂ ਨੇ ਕਿਹਾ ਕਿ ਸੁਖਜੀਤ ਸਿੰਘ ਦੀ ਰਾਤ ਦਿਨ ਕੀਤੀ ਗਈ ਮਿਹਨਤਾਂ ਫਲ ਹੈ ਕਿ ਅੱਜ ਉਹਨਾਂ ਨੂੰ ਭਾਰਤ ਸਰਕਾਰ ਵੱਲੋਂ ਅਰਜੁਨ ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ ਹੈ ਉਹਨਾਂ ਕਿਹਾ ਕਿ ਸੁਖਜੀਤ ਸਿੰਘ ਨੇ ਹਮੇਸ਼ਾ ਹੀ ਮਿਹਨਤ ਨਾਲ ਅੱਗੇ ਵਧਣ ਦਾ ਸੁਪਨਾ ਲਿਆ ਸੀ ਅਤੇ ਉਹ ਸੁਪਨਾ ਅੱਜ ਸੁਖਜੀਤ ਸਿੰਘ ਦਾ ਪੂਰਾ ਹੋਇਆ ਹੈ ਉਹਨਾਂ ਨੇ ਹੋਰ ਵੀ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਹੋ ਕੇ ਖੇਡਾਂ ਵੱਲ ਧਿਆਨ ਕਰਨ ਅਤੇ ਸੁਖਜੀਤ ਸਿੰਘ ਵਾਂਗ ਪੂਰੇ ਭਾਰਤ ਵਿੱਚ ਆਪਣਾ ਨਾਮ ਚਮਕਾਉਣ