ਫਤਿਹਗੜ੍ਹ ਸਾਹਿਬ : ਪੰਜਾਬ ਵਿੱਚ ਪਾਬੰਦੀਸੁਦਾ ਚਾਈਨਾ ਡੋਰ ਦੇ 40 ਗੱਟੂਆਂ ਨਾਲ ਅਮਲੋਹ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਸਬੰਧੀ ਡੀਐਸਪੀ ਅਮਲੋਹ ਗੁਰਦੀਪ ਸਿੰਘ ਵੱਲੋਂ ਪ੍ਰੈਸ ਕਾਨਫਰਸ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਡੀਐਸਪੀ ਅਮਲੋਹ ਗੁਰਦੀਪ ਸਿੰਘ ਨੇ ਕਿਹਾ ਕਿ ਪਾਬੰਦੀਸੁਦਾ ਚਾਈਨਾ ਡੋਰ ਦੀ ਵਿੱਕਰੀ ਨੂੰ ਰੋਕਣ ਦੇ ਲਈ ਉਹਨਾਂ ਵੱਲੋਂ ਲਗਾਤਾਰ ਚੈਕਿੰਗ ਜਾਰੀ ਹੈ। ਜਿਸ ਦੇ ਲਈ ਵੱਖ-ਵੱਖ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਮਲੋਹ ਵਿੱਚ ਹਰੀਸ਼ ਕੁਮਾਰ ਨਾਮ ਦਾ ਵਿਅਕਤੀ ਚਾਈਨਾ ਡੋਰ ਵੇਚ ਰਿਹਾ ਹੈ। ਜਿਸ ਤੋਂ ਬਾਅਦ ਉਹਨਾਂ ਵੱਲੋਂ ਜਦੋਂ ਪੜਤਾਲ ਕੀਤੀ ਗਈ ਤਾਂ ਹਰੀਸ਼ ਕੁਮਾਰ ਦੇ ਘਰ ਤੋਂ 40 ਗੱਟੂ ਪਾਬੰਦੀਸ਼ੁਦਾ ਚਾਈਨਾ ਡੋਰ ਦੇ ਮਿਲੇ। ਜਿਸ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਕੇ ਮਾਮਲਾ ਦਰਜ ਕੀਤਾ ਅਤੇ ਹਰੀਸ਼ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਐਸਪੀ ਹਰਦੀਪ ਸਿੰਘ ਨੇ ਕਿਹਾ ਕਿ ਉਹਨਾਂ ਦੇ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਪਾਬੰਦੀਸ਼ੁਦਾ ਚਾਈਨਾ ਡੋਰ ਦਾ ਇਸਤੇਮਾਲ ਨਾ ਕੀਤਾ ਜਾਵੇ ਤਾਂ ਜੋ ਇਸ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ